ਸੰਤ ਸਿਹਤਯਾਬੀ ਲਈ ਅਖੰਡ ਪਾਠ ਆਰੰਭ |
| | ਅੰਮ੍ਰਿਤਸਰ, ਵੀਰਵਾਰ, 28 ਮਈ 2009( 13:07 IST ) | | | |
| | |
| ਸਮੂਹ ਪੰਜਾਬ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਦੇਸ਼ ਤੇ ਪੰਜਾਬ ਵਿਰੋਧੀ ਕੁਝ ਤਾਕਤਾਂ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਵਿਗਾੜਨਾ ਚਾਹੁੰਦੀਆਂ ਹਨ। ਸ. ਬਾਦਲ ਕੱਲ੍ਹ ਇਥੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੀ ਜਲਦ ਸਿਹਤਯਾਬੀ ਲਈ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਲਈ ਆਏ ਸਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਾਪਿਤ 10 ਨੰਬਰ ਕਮਰੇ 'ਚ ਅੱਜ ਸੰਤ ਨਿਰੰਜਨ ਦਾਸ ਦੀ ਸਿਹਤਯਾਬੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਸਥਾਨਿਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਮਨੋਰੰਜਨ ਕਾਲੀਆ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਰਣਜੀਤ ਸਿੰਘ ਬ੍ਰਹਮਪੁਰਾ, ਸਾਂਸਦ ਸ: ਨਵਜੋਤ ਸਿੰਘ ਸਿੱਧੂ ਤੇ ਡਾ: ਰਤਨ ਸਿੰਘ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਵਿਧਾਇਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਕਾਲੀ-ਭਾਜਪਾ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਕੀਤੀ। ਜਦਕਿ ਆਰੰਭਤਾ ਦੀ ਅਰਦਾਸ ਭਾਈ ਧਰਮ ਸਿੰਘ ਨੇ ਕੀਤੀ। ਸੰਤ ਨਿਰੰਜਨ ਦਾਸ ਦੀ ਸਿਹਤਯਾਬੀ ਲਈ ਰਖਵਾਏ ਗਏ ਇਹ ਅਖੰਡ ਪਾਠ ਸਾਹਿਬ ਦੇ ਭੋਗ 29 ਮਈ ਨੂੰ ਪੈਣਗੇ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਟੈਲੀਫ਼ੋਨ ਰਾਹੀਂ ਸੰਤ ਨਿਰੰਜਣ ਦਾਸ ਜੀ ਦੀ ਸਿਹਤ ਦਾ ਹਾਲ ਪੁੱਛਿਆ ਸੀ ਤੇ ਉਹ ਹੁਣ ਕਾਫ਼ੀ ਠੀਕ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਵਾਪਰੀਆਂ ਭੰਨਤੋੜ ਦੀਆਂ ਘਟਨਾਵਾਂ ਦੀ ਨਿਆਇਕ ਜਾਂਚ ਕਰਵਾਉਣ ਦੀ ਕੀਤੀ ਗਈ ਮੰਗ ਬਾਰੇ ਜਵਾਬ ਦੇਣ ਤੋਂ ਟਾਲਾ ਵੱਟਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਬੰਧ 'ਚ ਤੁਰੰਤ ਕਾਰਵਾਈ ਕੀਤੀ ਹੈ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਹਰ ਸੰਭਵ ਯਤਨ ਕੀਤਾ ਹੈ। ਇਸ ਮੌਕੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਸ: ਮਨਜੀਤ ਸਿੰਘ ਮੰਨਾ ਤੇ ਸ: ਮਲਕੀਅਤ ਸਿੰਘ ਏ. ਆਰ., ਸ਼੍ਰੋਮਣੀ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰ ਸ: ਰਜਿੰਦਰ ਸਿੰਘ ਮਹਿਤਾ ਤੇ ਸ: ਸੁਖਵਿੰਦਰ ਸਿੰਘ ਝਬਾਲ, ਮੈਂਬਰਾਨ ਸ਼੍ਰੋਮਣੀ ਕਮੇਟੀ ਸ: ਜਸਵਿੰਦਰ ਸਿੰਘ ਐਡਵੋਕੇਟ, ਬੀਬੀ ਕਿਰਨਜੋਤ ਕੌਰ, ਸ: ਜਗੀਰ ਸਿੰਘ ਵਰਪਾਲ, ਸ: ਬਲਦੇਵ ਸਿੰਘ ਐਮ. ਏ. ਤੇ ਸ: ਸਵਿੰਦਰ ਸਿੰਘ ਦੋਬਲੀਆ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ: ਕਾਹਨ ਸਿੰਘ ਪਨੂੰ, ਨਗਰ ਨਿਗਮ ਦੇ ਮੇਅਰ ਸ੍ਰੀ ਸ਼ਵੇਤ ਮਲਿਕ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ, ਸੀਨੀਅਰ ਅਕਾਲੀ ਆਗੂ ਸ: ਉਪਕਾਰ ਸਿੰਘ ਸੰਧੂ, ਸ: ਕੁਲਦੀਪ ਸਿੰਘ ਕਾਹਲੋਂ, ਸ: ਮਨਦੀਪ ਸਿੰਘ ਮੰਨਾ ਤੇ ਸ: ਗੁਰਵਿੰਦਰ ਪਾਲ ਸਿੰਘ ਲਾਲੀ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ: ਮਨਜੀਤ ਸਿੰਘ, ਸ: ਗੁਰਬਚਨ ਸਿੰਘ ਤੇ ਸ: ਬਲਵਿੰਦਰ ਸਿੰਘ ਜੌੜਾ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ਼ ਸ: ਰਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਬਲਬੀਰ ਸਿੰਘ, ਮੈਨੇਜਰ ਸਰਾਵਾਂ ਸ: ਕੁਲਦੀਪ ਸਿੰਘ ਬਾਵਾ, ਮੀਤ ਮੈਨੇਜਰ ਸ: ਮੰਗਲ ਸਿੰਘ ਤੇ ਸ: ਬੇਅੰਤ ਸਿੰਘ, ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਜੱਸੀ ਤੇ ਸ: ਦਲਬੀਰ ਸਿੰਘ ਆਦਿ ਮੌਜੂਦ ਸਨ। |
| |
|
No comments:
Post a Comment
My lovely readers , this is a INTERNATIONAL laungage like news paper.
Its for published all community in the world, not for any one !
Please wrote to our thouths my email address is given below;
Dharamvir Nagpal
Chief news reporter/editor
www.raajradio.com
www.dvnews-video.blogspot.com
www.dvnewslive.org
dvnews.skyrock.com
Email; drmvrbr2000@yahoo.fr
106,bis bld ney
75018 Paris