Popular Posts

Saturday, 6 June 2009

ਵਿਦਿਆਰਥੀ ਕਰਮਕਾਂਡਾਂ ਤੋਂ ਦੂਰ ਰਹਿਣ:ਗੱਗੋਆਣੀ

 
ਵਿਦਿਆਰਥੀ ਕਰਮਕਾਂਡਾਂ ਤੋਂ ਦੂਰ ਰਹਿਣ:ਗੱਗੋਆਣੀ
ਵੈਬ ਦੁਨੀਆ
B.Mahajan PR
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ,ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਟ੍ਰੇਨਿੰਗ ਕੈਂਪ ਵਿੱਚ ਦੂਸਰੇ ਦਿਨ ਵਿਦਿਆਰਥੀਆਂ ਦੇ ਨਿੱਤਨੇਮ ਅਤੇ ਸਰੀਰਕ ਅਭਿਆਸ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ.ਸੁਖਦੇਵ ਸਿੰਘ ਭੌਰ ਨੇ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ।

ਕੈਂਪ ਦੇ ਪਹਿਲੇ ਸੈਸ਼ਨ ਦੌਰਾਨ ਸ਼ਹੀਦ ਸਿੱਖ ਮਿਸ਼ਨਰੀ ਕਾਲਜ਼,ਅਮ੍ਰਿਤਸਰ ਦੇ ਪ੍ਰਿੰਸੀਪਲ ਪ੍ਰੋ.ਸੂਬਾ ਸਿੰਘ 'ਅਮ੍ਰਿਤ' ਦੀ ਮਹਾਨਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਅਮ੍ਰਿਤ ਛਕ ਕੇ ਗੁਰੂ ਨਾਲ ਜੁੜਨ ਲਈ ਪ੍ਰੇਰਿ।ਸ੍ਰ.ਇੰਦਰਜੀਤ ਸਿੰਘ ਗੱਗੋਆਣੀ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਢੰਗਾਂ ਰਾਹੀਂ ਕਰਮ-ਕਾਂਡਾ ਅਤੇ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਕਿਹਾ।

ਕੈਂਪ ਦੌਰਾਨ ਦਸਤਾਰ ਮੁਕਾਬਲੇ ਵੀ ਕਰਵਾਏ ਗ।ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕੁੱਲ੍ਹ 15 ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਾਮਦਾਸ,ਦੂਸਰਾ ਸਥਾਨ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਤੀਸਰਾ ਸਥਾਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸੀਨੀਅਰ ਸੈਕੰਨਡਰੀ ਸਕੂਲ ਛੇਹਰਟਾ ਨੇ ਪ੍ਰਾਪਤ ਕੀਤ।ਦਸਤਾਰ ਮੁਕਾਬਲੇ ਵਿੱਚ ਕੁੱਲ੍ਹ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿ।ਇਨ੍ਹਾ ਵਿੱਚੋਂ ਪਹਿਲਾ ਸਥਾਨ ਜਸਵਿੰਦਰ ਸਿੰਘ ਭਾਈ ਨੰਦਲਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਆਨੰਦਪੁਰ ਸਾਹਿਬ,ਦੂਸਰਾ ਸਥਾਨ ਕਿਰਨਦੀਪ ਸਿੰਘ ਸ਼੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਤਰਨਤਾਰਨ ਨੇ ਪ੍ਰਾਪਤ ਕੀਤਾ।

ਇਸ ਮੌਕੇ ਸ.ਜਗੀਰ ਸਿੰਘ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ,ਪ੍ਰਿੰਸੀਪਲ ਹਰਦੇਵ ਸਿੰਘ ਕੈਂਪ ਕਮਾਂਡਰ,ਪ੍ਰਿੰਸੀਪਲ ਤਰਨਜੀਤ ਸਿੰਘ,ਪ੍ਰਿੰਸੀਪਲ ਕੁਲਦੀਪ ਸਿੰਘ,ਪ੍ਰਿੰਸੀਪਲ ਅਰਵਿੰਦਰ ਕੌਰ ਵਾਲੀਆ,ਸ.ਰਣਜੀਤ ਸਿੰਘ ਮੋਹੀ,ਸ.ਕੁਲਬੀਰ ਸਿੰਘ ਗੰਡੀਵਿੰਡ,ਸ.ਜਸਪਾਲ ਸਿੰਘ ਢਿੱਲੋਂ ਵੀ ਹਾਜ਼ਰ ਸ।ਵਿਦਵਾਨਾਂ,ਪ੍ਰਿੰਸੀਪਲਾਂ 'ਤੇ ਹੋਰ ਸਖਸ਼ੀਅਤਾਂ ਨੂੰ ਸੁਪਰਵਾਈਜ਼ਰ ਸ.ਜੋਗਿੰਦਰ ਸਿੰਘ ਭੋਜਾ ਅਤੇ ਕੈਂਪ ਕਮਾਂਡਰ ਪ੍ਰਿੰਸੀਪਲ ਹਰਦੇਵ ਸਿੰਘ ਨੇ ਸਨਮਾਨਤ ਕੀਤਾ। 

No comments:

Post a Comment

My lovely readers , this is a INTERNATIONAL laungage like news paper.

Its for published all community in the world, not for any one !

Please wrote to our thouths my email address is given below;

Dharamvir Nagpal
Chief news reporter/editor
www.raajradio.com
www.dvnews-video.blogspot.com
www.dvnewslive.org
dvnews.skyrock.com
Email; drmvrbr2000@yahoo.fr
106,bis bld ney
75018 Paris